Biography of kulwant singh virka
Biography of kulwant singh virka
Kulwant singh virk...
ਕੁਲਵੰਤ ਸਿੰਘ ਵਿਰਕ
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।[1]
ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ।
ਜੀਵਨ
[ਸੋਧੋ]ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ.
1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ. 1942 ਵਿੱਚ ਖਾਲਸਾ ਕਾਲਜ, ਅੰਮ੍ਰਿਤਸਰ ਤੋਂ ਕੀਤੀ[2] ਅਤੇ ਫਿਰ ਲਾਅ ਕਾਲਜ, ਲਾਹੌਰ ਤੋਂ ਐਲ.ਐਲ.ਬੀ. ਕਰਨ ਉਪਰੰਤ